News Varta Monthly
News Varta Monthly

News that Matters. Journalism that Acts

Malerkotla
BREAKING NEWS
Front Page
EN

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਰ.ਟੀ.ਓ. ਦੀ ਸਖ਼ਤ ਕਾਰਵਾਈ; ਦੋ ਜੁਗਾੜੂ ਰੇਹੜੀਆਂ ਜ਼ਬਤ, ਓਵਰਲੋਡਿੰਗ ਦੇ ਚਲਾਨ

ਸਕੂਲੀ ਬੱਸਾਂ ਦੀ ਚੈਕਿੰਗ; ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ- ਆਰ.ਟੀ.ਓ. ਕਰਨਬੀਰ ਸਿੰਘ ਛੀਨਾ

ਸੜਕੀ ਹਾਦਸਿਆਂ ਦੀ ਰੋਕਥਾਮ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਕਰਨਬੀਰ ਸਿੰਘ ਛੀਨਾ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ।

News Varta Monthly Editorial Staff•Digital Edition
SHARE THIS STORY
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਰ.ਟੀ.ਓ. ਦੀ ਸਖ਼ਤ ਕਾਰਵਾਈ; ਦੋ ਜੁਗਾੜੂ ਰੇਹੜੀਆਂ ਜ਼ਬਤ, ਓਵਰਲੋਡਿੰਗ ਦੇ ਚਲਾਨ
img_20260705_132339.jpg
ਮਾਲੇਰਕੋਟਲਾ, 13 ਅਕਤੂਬਰ ( ਸੂਤਰ ) ਸੜਕੀ ਹਾਦਸਿਆਂ ਦੀ ਰੋਕਥਾਮ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਕਰਨਬੀਰ ਸਿੰਘ ਛੀਨਾ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਦੋ ਜੁਗਾੜੂ ਰੇਹੜੀਆਂ ਜ਼ਬਤ ਕੀਤੀਆਂ ਗਈਆਂ ਅਤੇ ਓਵਰਲੋਡਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਆਰ.ਟੀ.ਓ. ਕਰਨਬੀਰ ਸਿੰਘ ਛੀਨਾ ਨੇ ਸਕੂਲੀ ਬੱਸਾਂ ਦੀ ਜਾਂਚ ਕਰਦਿਆਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਦੀ ਫਿਟਨੈੱਸ, ਲੋੜੀਂਦੇ ਦਸਤਾਵੇਜ਼, ਸੁਰੱਖਿਆ ਉਪਕਰਨ ਅਤੇ ਨਿਰਧਾਰਤ ਸਮਰੱਥਾ ਅਨੁਸਾਰ ਬੱਚਿਆਂ ਦੀ ਆਵਾਜਾਈ ਯਕੀਨੀ ਬਣਾਈ ਜਾਵੇ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕੀ ਸੁਰੱਖਿਆ ਕੇਵਲ ਕਾਨੂੰਨੀ ਪਾਬੰਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ। ਥੋੜ੍ਹੇ ਜਿਹੇ ਆਰਥਿਕ ਲਾਭ ਜਾਂ ਸਮੇਂ ਦੀ ਬੱਚਤ ਲਈ ਨਿਯਮਾਂ ਦੀ ਅਣਦੇਖੀ ਕਰਨਾ ਕੀਮਤੀ ਮਨੁੱਖੀ ਜਾਨਾਂ ਨੂੰ ਖ਼ਤਰੇ ਵਿੱਚ ਪਾ ਸਕਦਾ ਹੈ। ਖ਼ਾਸ ਕਰਕੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਸਕੂਲ ਪ੍ਰਬੰਧਕਾਂ, ਮਾਪਿਆਂ ਅਤੇ ਵਾਹਨ ਚਾਲਕਾਂ ਨੂੰ ਪੂਰੀ ਸੰਵੇਦਨਸ਼ੀਲਤਾ ਵਰਤਣੀ ਚਾਹੀਦੀ ਹੈ। ਆਰ.ਟੀ.ਓ. ਨੇ ਵਾਹਨ ਚਾਲਕਾਂ ਨੂੰ ਓਵਰਲੋਡਿੰਗ ਤੋਂ ਗੁਰੇਜ਼ ਕਰਨ, ਨਿਰਧਾਰਤ ਗਤੀ ਸੀਮਾ ਦੀ ਪਾਲਣਾ ਕਰਨ ਅਤੇ ਸੜਕ ’ਤੇ ਦੂਜਿਆਂ ਦੀ ਸੁਰੱਖਿਆ ਦਾ ਖ਼ਿਆਲ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਛੋਟੀ ਜਿਹੀ ਲਾਪਰਵਾਹੀ ਕਿਸੇ ਪਰਿਵਾਰ ਲਈ ਉਮਰ ਭਰ ਦਾ ਦੁੱਖ ਬਣ ਸਕਦੀ ਹੈ। ਇਸ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਨੂੰ ਆਪਣੀ ਰੋਜ਼ਾਨਾ ਜੀਵਨਸ਼ੈਲੀ ਦਾ ਹਿੱਸਾ ਬਣਾਇਆ ਜਾਵੇ।

Related Dispatches